HINDI

Punjab News: PM ਦੀ ਮੀਟਿੰਗ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ ਦੇ ਅਫਸਰ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ

Punjab News/ਰੋਹਿਤ ਬਾਂਸਲ : ਪੂਰੇ ਦੇਸ਼ ਵਿੱਚ ਚੱਲ ਰਹੇ NHAI ਦੇ ਪ੍ਰੋਜੈਕਟਾਂ ਤਹਿਤ ਪੰਜਾਬ ਵਿੱਚ ਜ਼ਮੀਨਾਂ ਦੇ ਐਕਵਾਇਰ ਨੂੰ ਲੈ ਕੇ ਕਾਫ਼ੀ ਦਿੱਕਤਾਂ ਆ ਰਹੀਆਂ ਹਨ ਜਿਸ ਤੋਂ ਬਾਅਦ ਮਸਲੇ ਦੇ ਹੱਲ ਲਈ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਮਾਨ ਸੰਭਾਲਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਹੁਣ ਪ੍ਰਧਾਨ ਮੰਤਰੀ ਨੇ 28 ਅਗਸਤ ਨੂੰ ਮੀਟਿੰਗ ਸੱਦੀ ਹੈ। ਪ੍ਰਧਾਨ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਅਫ਼ਸਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਮੁੱਖ ਸਕੱਤਰ ਨੇ ਡੀਜੀਪੀ ਨੂੰ ਪੱਤਰ ਲਿਖਿਆ ਦਰਅਸਲ ਮੁੱਖ ਸਕੱਤਰ ਨੇ ਡੀਜੀਪੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਲਿਖਿਆ ਹੈ ਕਿ ਮਲੇਰਕੋਟਲਾ ਤੇ ਕਪੂਰਥਲਾ ਵਿਖੇ ਜ਼ਮੀਨ ਐਕਵਾਇਰ ਨਹੀਂ ਹੋ ਰਹੀ ਹੈ। ਤੁਰੰਤ ਪੁਲਿਸ ਫੋਰਸ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਹਾਈਵੇ ਦੇ ਤਹਿਤ ਮਲੇਰਕੋਟਲਾ ਜ਼ਿਲ੍ਹੇ 'ਚ 1.34 ਕਿੱਲੋਮੀਟਰ ਤੇ ਕਪੂਰਥਲਾ ਜ਼ਿਲ੍ਹੇ 'ਚ 125 ਕਿੱਲੋਮੀਟਰ ਜ਼ਮੀਨ ਤੇ ਮੰਗਲਵਾਰ ਨੂੰ ਹਰ ਹਾਲਤ ''ਚ ਕਬਜ਼ਾ ਲਿਆ ਜਾਣ ਦੇ ਆਦੇਸ਼। ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ 28 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਜੰਮੂ ਕਟੜਾ ਹਾਈਵੇ ਦੀ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਤੋਂ ਪਹਿਲਾਂ ਹਰ ਹਾਲ ਵਿੱਚ ਜ਼ਮੀਨ ਐਨ ਐਚ ਆਈ ਨੂੰ ਦੇਣ ਦੇ ਹੁਕਮ ਹਨ। ਇਸ ਦੇ ਨਾਲ ਹੀ ਹਾਈਕੋਰਟ ਦੇ ਨਿਯਮਾਂ ਨੂੰ ਲਾਗੂ ਕਰਨ ਦੇ ਹੁਕਮ ਦਿੱਤੇ ਹਨ। Administrative Secretary ਨੂੰ ਵੱਖਰੀ ਚਿੱਠੀ ਲਿਖੀ ਹੈ। ਹਾਈਕੋਰਟ ਦੇ ਆਦੇਸ਼ਾਂ ਦਾ ਪਾਲਣ ਨਾ ਹੋਣ ਕਰਕੇ ਹਾਈਕੋਰਟ ਹਲਫਨਾਮਾ ਮੰਗ ਰਿਹਾ ਹੈ। ਇਸ ਲਈ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਸਮੇਂ ਸਿਰ ਅਤੇ ਠੀਕ ਤਰੀਕੇ ਨਾਲ ਕੀਤੀ ਜਾਵੇ। ਇਹ ਵੀ ਪੜ੍ਹੋ: NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲ None

About Us

Get our latest news in multiple languages with just one click. We are using highly optimized algorithms to bring you hoax-free news from various sources in India.