HINDI

Amritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲ 'ਚ ਤਖ਼ਤੀ ਪਾ ਸੇਵਾ 'ਤੇ ਬੈਠੇ ਸੁਖਬੀਰ ਬਾਦਲ

Sukhbir Singh Badal News: ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਉਨ੍ਹਾਂ ਵੱਲੋਂ ਕੀਤੇ 'ਗੁਨਾਹਾਂ' ਲਈ ਸਜ਼ਾ ਦਾ ਐਲਾਨ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲ 'ਚ ਤਖ਼ਤੀ ਪਾ ਸੇਵਾ 'ਤੇ ਬੈਠ ਗਏ ਹਨ। ਹੁਣ ਆਪਣੇ ਗਲ ਵਿੱਚ ਤਖ਼ਤੀ ਪਾ ਕੇ ਸੇਵਾਦਾਰ ਦੇ ਕੱਪੜੇ ਪਾ ਕੇ ਹਰਿਮੰਦਰ ਸਾਹਿਬ ਨਤਮਸਤਕ ਹਏ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪਖਾਨੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਮੁਹੱਈਆ ਕਰਵਾਈ ਗਈ ਹੈ।। ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ। ਅੱਜ ਮੰਗਲਵਾਰ ਨੂੰ 2007-17 ਦੌਰਾਨ ਸੁਖਬੀਰ ਬਾਦਲ ਨੂੰ ਛੱਡ ਕੇ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪੁੱਜਣਗੇ। ਇਹ ਵੀ ਪੜ੍ਹੋ: Sukhbir Singh Badal: ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜਾ ‘ਤੇ ਰਾਣਾ ਕੇਪੀ ਦਾ ਵੱਡਾ ਬਿਆਨ ਗੌਰਤਲਬ ਹੈ ਕਿ ਬੀਤੇ ਦਿਨੀ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਗਏ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ 'ਗੁਨਾਹਾਂ' ਨੂੰ ਕਬੂਲ ਕਰ ਲਿਆ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਉਨ੍ਹਾਂ ਵੱਲੋਂ ਕੀਤੇ 'ਗੁਨਾਹਾਂ' ਲਈ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਖ਼ਤ ਸਜ਼ਾ ਲਗਾਈ ਹੈ, ਉਥੇ ਹੀ ਇਕ ਕਮੇਟੀ ਦਾ ਗਠਨ ਕਰਦਿਆਂ ਅਕਾਲੀ ਦਲ ਦੀ ਮੁੜ ਸੁਰਜੀਤ ਦਾ ਹੁਕਮ ਦਿੱਤਾ ਹੈ। ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸਤਵੰਤ ਕੌਰ ਨੂੰ ਸ਼ਾਮਲ ਕੀਤਾ ਹੈ। ਜਥੇਦਾਰ ਨੇ ਹੁਕਮ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਖੜ੍ਹਾ ਕਰਨ ਲਈ ਨਵੀਂ ਭਰਤੀ ਸ਼ੁਰੂ ਕੀਤੀ ਜਾਵੇ ਅਤੇ ਇਹ ਕਮੇਟੀ ਛੇ ਮਹੀਨਿਆਂ ਦੇ ਅੰਦਰ-ਅੰਦਰ ਪ੍ਰਧਾਨ ਅਤੇ ਹੋਰ ਅਹੁਦਿਆਂ 'ਤੇ ਚੋਣ ਕਰਾਵੇ। None

About Us

Get our latest news in multiple languages with just one click. We are using highly optimized algorithms to bring you hoax-free news from various sources in India.