HINDI

Farmers Protest: ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ; ਕਿਸਾਨ ਪੰਜਾਬ ਨੂੰ ਛੱਡ ਪੂਰੇ ਦੇਸ਼ ਵਿੱਚ ਕੱਢਣਗੇ ਕੈਂਡਲ ਮਾਰਚ

Farmers Protest: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕੜਾਕੇ ਦੀ ਸਰਦੀ 'ਚ ਕਿਸਾਨ ਧਰਨੇ 'ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਬੁਲਾਈ ਹੈ। ਇਸ ਦੀ ਰਣਨੀਤੀ ਤਿਆਰ ਕਰਨ ਲਈ SKM ਅਤੇ SKM ਗੈਰ-ਸਿਆਸੀ ਧਿਰਾਂ ਵਿਚਕਾਰ ਇਕ ਹਫਤੇ 'ਚ ਦੂਜੀ ਵਾਰ ਚੰਡੀਗੜ੍ਹ 'ਚ ਮੀਟਿੰਗ ਹੋਣ ਜਾ ਰਹੀ ਹੈ। ਇਹ ਵੀ ਪੜ੍ਹੋ : Punjab Breaking Live Updates: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ 'ਚ ਦਾਖ਼ਲ; ਕਿਸਾਨ ਕਰਨਗੇ ਵੱਡਾ ਐਲਾਨ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 29 ਦਿਨ ਹੋ ਗਏ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਵਿੱਚ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਇਹ ਵੀ ਪੜ੍ਹੋ : Punjab Weather Update: ਪਹਾੜਾਂ 'ਚ ਪਈ ਬਰਫ਼ਬਾਰੀ ਦਾ ਮੈਦਾਨੀ ਇਲਾਕਿਆਂ 'ਤੇ ਅਸਰ; ਪੰਜਾਬ ਤੇ ਚੰਡੀਗੜ੍ਹ ਵਿੱਚ ਛਿੜੀ ਕੰਬਣੀ None

About Us

Get our latest news in multiple languages with just one click. We are using highly optimized algorithms to bring you hoax-free news from various sources in India.