NEWS

Rain Update: ਪੰਜਾਬ, ਚੰਡੀਗੜ੍ਹ ਵਿਚ ਸ਼ੁਰੂ ਹੋਈ ਬਾਰਿਸ਼, ਇਨ੍ਹਾਂ 12 ਜ਼ਿਲ੍ਹਿਆਂ ਵਿਚ ਯੈਲੋ ਅਲਰਟ

ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ, ਭਾਰੀ ਬਾਰਸ਼ ਦਾ ਅਲਰਟ ਜਾਰੀ (ਸੰਕੇਤਕ ਫੋਟੋ) Weather Rain Update Today: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਪਟਿਆਲਾ, ਰਾਜਪੂਰਾ, ਡੇਰਾਬੱਸੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਖਡੂਰ ਸਾਹਿਬ, ਫਿਲੌਰ, ਫਗਵਾੜਾ, ਜਲੰਧਰ, ਕਪੂਰਥਲਾ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਭੁਲੱਥ, ਦਸੂਹਾ, ਮੁਕੇਰੀਆਂ, ਧਾਰ ਕਲਾਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਚੰਡੀਗੜ੍ਹ ਸਣੇ ਪੰਜਾਬ ਦੇ ਇਕ ਕਈ ਹਿੱਸਿਆਂ ਵਿਚ ਮੌਸਮ ਇਕਦਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾ ਗਏ ਹਨ। ਮੁਹਾਲੀ, ਜ਼ੀਰਕਪੁਰ, ਰਾਜਪੁਰਾ, ਪਟਿਆਲਾ ਦੇ ਕਈ ਇਲਾਕਿਆਂ ਵਿਚ ਬਾਰਸ਼ ਨਾਲ ਹੂੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਤੋਂ ਚਾਰ ਦਿਨ ਮੌਸਮ ਇਸੇ ਤਰ੍ਹਾਂ ਰਹੇਗਾ। ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਦੱਸੀ ਗਈ ਹੈ। ਮੌਸਮ ਵਿਭਾਗ ਨੇ ਪੂਰਬੀ ਤੱਟਵਰਤੀ ਖੇਤਰ ਅਤੇ ਪੱਛਮੀ ਤੱਟੀ ਖੇਤਰ ਦੇ ਉੱਤਰੀ ਹਿੱਸਿਆਂ ਲਈ ਰੈੱਡ ਅਲਰਟ, ਮੱਧ ਭਾਰਤ ਅਤੇ ਪੱਛਮੀ ਪ੍ਰਾਇਦੀਪ ਖੇਤਰ ਲਈ ਆਰੇਂਜ ਅਲਰਟ ਅਤੇ ਉੱਤਰੀ ਭਾਰਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੌਰਾਸ਼ਟਰ ਦੇ ਪੋਰਬੰਦਰ, ਦਵਾਰਕਾ ਅਤੇ ਗਿਰਸੋਮਨਾਥ ਵਿਚ ਅੱਜ ਬਹੁਤ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕੱਛ, ਜਾਮਨਗਰ, ਰਾਜਕੋਟ, ਅਮਰੇਲੀ ਅਤੇ ਭਾਵਨਗਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਪੋਰਬੰਦਰ, ਜਾਮਨਗਰ, ਦਵਾਰਕਾ ਅਤੇ ਜੂਨਾਗੜ੍ਹ ਸਮੇਤ ਸੌਰਾਸ਼ਟਰ ਖੇਤਰ ‘ਚ ਖਾਸ ਤੌਰ ਉਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦਿੱਲੀ, ਪੰਜਾਬ ਦਾ ਮੌਸਮ ਮੌਸਮ ਵਿਭਾਗ ਮੁਤਾਬਕ ਪੰਜਾਬ, ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਗਰਜ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। IMD ਨੇ 22 ਤੋਂ 24 ਜੁਲਾਈ ਤੱਕ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਰਾਜਾਂ ਦੀ ਸਥਿਤੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਗੁਜਰਾਤ, ਮੱਧ ਮਹਾਰਾਸ਼ਟਰ, ਗੋਆ, ਕੋਂਕਣ, ਦੱਖਣੀ ਅੰਦਰੂਨੀ ਕਰਨਾਟਕ ਅਤੇ ਤੱਟਵਰਤੀ ਖੇਤਰਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਕੇਰਲ ਅਤੇ ਮਾਹੇ ‘ਚ 23 ਜੁਲਾਈ ਤੱਕ ਬਾਰਿਸ਼ ਹੋਵੇਗੀ, ਜਦਕਿ 23 ਤੋਂ 24 ਜੁਲਾਈ ਤੱਕ ਮੱਧ ਪ੍ਰਦੇਸ਼ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੜੀਸਾ, ਉੱਤਰੀ ਅੰਦਰੂਨੀ ਕਰਨਾਟਕ, ਮੱਧ ਪ੍ਰਦੇਸ਼, ਓਡੀਸ਼ਾ, ਵਿਦਰਭ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿਚ ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। None

About Us

Get our latest news in multiple languages with just one click. We are using highly optimized algorithms to bring you hoax-free news from various sources in India.