NEWS

ਕਿਸੇ ਵੀ ਕੀਮਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ: ਕੰਵਰਪਾਲ ਸਿੰਘ

ਕਿਸੇ ਵੀ ਕੀਮਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ: ਕੰਵਰਪਾਲ ਸਿੰਘ ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਵੱਖ-ਵੱਖ ਸਿੱਖ ਆਗੂਆਂ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ। ਇਸੇ ਹੀ ਲੜੀ ‘ਚ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ। ਉਹਨਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਕਿ ਇਹ ਵਕਤ ਅਸਤੀਫਾ ਦੇਣ ਦਾ ਨਹੀ ਸਗੋ ਧਰਮ ਯੁੱਧ ਲੜਣ ਦਾ ਹੈ । ਉਹਨਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਟੀਮ ਅਕਾਲੀ ਦਲ ਦੇ ਇਤਿਹਾਸ ਨੂੰ ਕਲੰਕਿਤ ਕਰ ਚੁੱਕੀ ਹੈ । ਉਹਨਾਂ ਕਿਹਾ ਕਿ ਅਕਾਲੀਆਂ ਦੀ ਇਸ ਗੰਦੀ ਖੇਡ ਵਿੱਚ ਵਿਰਸਾ ਸਿੰਘ ਵਲਟੋਹਾ ਸਿਰਫ ਇੱਕ ਪਿਆਦਾ ਹਨ, ਉਨ੍ਹਾਂ ਦੀ ਹੈਸੀਅਤ ਇਸ ਤੋਂ ਵੱਧ ਕੁਝ ਨਹੀ । ਉਹਨਾਂ ਕਿਹਾ ਕਿ ਇਸ ਪੰਥਕ ਸੰਕਟ ਮੌਕੇ ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਲੋੜ ਹੈ । ਦਲ ਖ਼ਾਲਸਾ ਨੇ ਕਿਹਾ ਕਿ ਸਿਧਾਂਤਹੀਣ ਅਤੇ ਘਟੀਆ ਕਿਸਮ ਦੇ ਇਹਨਾਂ ਅਕਾਲੀਆਂ ਵਿਰੁੱਧ ਇਸ ਲੜਾਈ ਵਿੱਚ ਉਹ ਜਥੇਦਾਰਾਂ ਦਾ ਪੂਰਨ ਸਾਥ ਦੇਣਗੇ। ਉਹਨਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ‘ਤੇ ਅਸਤੀਫਾ ਮਨਜ਼ੂਰ ਕਰਨ ਲਈ ਕਿਸੇ ਵੀ ਤਰਾਂ ਦਾ ਦਬਾਅ ਪਾਇਆ ਜਾਂਦਾ ਹੈ ਤਾਂ ਸ. ਹਰਜਿੰਦਰ ਸਿੰਘ ਧਾਮੀ ਆਪਣੀ ਪ੍ਰਧਾਨਗੀ ਨੂੰ ਦਾਅ ਤੇ ਲਾ ਦੇਣ ਪਰ ਕੂੜ ਅਤੇ ਝੂਠ ਦਾ ਸਾਥ ਨਾ ਦੇਣ। ਇਸ ਮਾਮਲੇ ‘ਚ ਗੁਰਪ੍ਰੀਤ ਸਿੰਘ ਜੱਬਰ ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ। ਇਸ ਮਾਮਲੇ ‘ਚ ਬੀਬੀ ਕਿਰਨਜੋਤ ਕੌਰ ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕਰਨ ਦੀ ਵੱਖ-ਵੱਖ ਆਗੂਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ। None

About Us

Get our latest news in multiple languages with just one click. We are using highly optimized algorithms to bring you hoax-free news from various sources in India.