NEWS

ਨਗਰ ਚੋਣਾਂ ਦੌਰਾਨ ਸ਼ਾਤਮਈ ਮਾਹੌਲ ਕਾਇਮ ਰੱਖਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

ਨਗਰ ਚੋਣਾਂ ਦੌਰਾਨ ਸ਼ਾਤਮਈ ਮਾਹੌਲ ਕਾਇਮ ਰੱਖਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ ਕਪੂਰਥਲਾ, ਸੰਦੀਪ ਓਬਰਾਏ : ਪੰਜਾਬ ਦੇ ਵਿੱਚ ਨਗਰ ਨਿਗਮ ਦੀਆਂ ਚੋਣਾਂ ਦਾ ਬਿਗੁਲ ਵਜ ਚੁੱਕਿਆ ਹੈ ਅਤੇ ਪ੍ਰਸ਼ਾਸਨਿਕ ਅਮਲਾ ਵੀ ਪੱਭਾਂ ਭਾਰ ਹੈ ਅਤੇ ਅਧਿਕਾਰੀਆਂ ਨੂੰ ਵੀ ਵੱਖ-ਵੱਖ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸ ਵਾਰ ਦੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਉਮੀਦਵਾਰਾਂ ਦੇ ਵੱਲੋਂ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਉਥੇ ਹੀ ਪੁਲਿਸ ਦੇ ਵੱਲੋਂ ਵੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਨਗਰ ਨਿਗਮ ਦੀਆਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਦੇ ਲਈ ਪੰਜਾਬ ਪੁਲਿਸ ਦੇ ਵੱਲੋਂ ਵੱਖ-ਵੱਖ ਟੀਮਾਂ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਸ਼ਹਿਰ ਦੇ ਵਿੱਚ ਆਉਣ-ਜਾਣ ਵਾਲੇ ਹਰ ਸ਼ੱਕੀ ਵਾਹਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ਹਿਰਾਂ ਦੇ ਵਿੱਚ ਨਾਕੇਬੰਦੀ ਵੀ ਵਧਾਈ ਗਈ ਹੈ। ਹਲਕਾ ਭੁਲੱਥ ਦੀਆਂ ਚਾਰੇ ਨਗਰ ਪੰਚਾਇਤਾਂ ਦੀ ਚੋਣਾਂ ਲਈ ਪ੍ਰਸ਼ਾਸ਼ਨ ਵੱਲੋ ਸਾਰੀਆਂ ਤਿਆਰੀਆਂ ਮਕੰਮਲ ਕਰ ਲਈਆਂ ਗਈਆਂ ਹਨ।ਇਸ ਸਬੰਧੀ ਪੁਲਿਸ ਪ੍ਰਸ਼ਾਸ਼ਨ ਵੱਲੋ ਕਰੜੇ ਸੁਰੱਖਿਆ ਪ੍ਰਬੱਧ ਕੀਤੇ ਜਾ ਰਹੇ ਹਨ। ਇਸ ਸਬੰਧੀ ਐਸ ਐਸ ਪੀ ਕਪੂਰਥਲਾ ਗੌਰਵ ਤੂਰਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ। ਕਸਬਾ ਨਡਾਲਾ,ਭੁਲੱਥ, ਬੇਗੋਵਾਲ,ਢਿਲਵਾਂ ‘ਚ ਕੀਤੇ ਗਏ ਫਲੈਗ ਮਾਰਚਾਂ ਦੀ ਅਗਵਾਈ ਕੀਤੀ। ਗੱਲਬਾਤ ਕਰਦਿਆਂ ਐਸ ਐਸ ਪੀ ਗੌਰਵ ਤੂਰਾ ਨੇ ਆਖਿਆ ਕਿ ਚੋਣਾਂ ਪੂਰੇ ਅਮਨ ਪੂਰਵਕ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸੇ ਨੂੰ ਵੀ ਕਨੂੰਨ ਹੱਥ ,ਚ ਲੈਣ ਦੀ ਆਗਿਆ ਨਹੀ ਦਿੱਤੀ ਜਾਵੇਗੀ। ਉਨਾ ਲੋਕਾ ਨੂੰ ਪੰਚਾਇਤੀ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਅਮਨ ਸਾਂਤੀ ਕਾਨੂੰਨ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਹੌਲ ਨੂੰ ਖਰਾਬ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਗੱਲ ਵੀ ਕਹੀ। None

About Us

Get our latest news in multiple languages with just one click. We are using highly optimized algorithms to bring you hoax-free news from various sources in India.