NEWS

ਸ਼ਹੀਦੀ ਪੰਦਰਵਾੜੇ ਦੌਰਾਨ MP ਚਰਨਜੀਤ ਚੰਨੀ ਨੇ ਪਰਿਵਾਰ ਸਣੇ ਗੁ. ਸ੍ਰੀ ਕਤਲਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ

ਸ਼ਹੀਦੀ ਪੰਦਰਵਾੜੇ ਦੌਰਾਨ MP ਚਰਨਜੀਤ ਚੰਨੀ ਨੇ ਪਰਿਵਾਰ ਸਣੇ ਸ੍ਰੀ ਕਤਲਗੜ੍ਹ ਸਾਹਿਬ ਤੱਕ ਕੀਤੀ ਪੈ ਰੋਪੜ (ਮਨਪ੍ਰੀਤ ਚਾਹਲ) ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਦੇ ਵੱਲੋਂ ਤੇ ਤੀਲਾ ਸਾਨੀ ਸ਼ਹਾਦਤ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਹਰ ਸਾਲ ਦਸੰਬਰ ਦੇ ਮਹੀਨੇ ਸ਼ਹੀਦੀ ਪੰਦਰਵਾੜੇ ਆਉਂਦੇ ਹਨ ਅਤੇ ਇਹਨਾਂ ਦਿਨਾਂ ਦੇ ਦੌਰਾਨ ਗੁਰੂ ਨਾਨਕ ਨਾਮਲੇਵਾ ਸੰਗਤ ਸਾਹਿਬਜ਼ਾਦਿਆਂ ਦੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਆਪਣੇ ਰਿਹਾਇਸ਼ ਮੋਰਿੰਡਾ ਤੋਂ ਆਪਣੇ ਪਰਿਵਾਰ ਸਹਿਤ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪੈਦਲ ਤੁਰ ਕੇ ਕਰੀਬ 15 ਕਿਲੋਮੀਟਰ ਦਾ ਸਫਰ ਤੈਅ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਪਰਿਵਾਰ ਸਮੇਤ ਪੈਦਲ ਚੱਲ ਕੇ ਪਹੁੰਚਦੇ ਹਨ ਅਤੇ ਗੁਰ ਚਰਨਾਂ ‘ਚ ਸੀਸ ਝੁਕਾ ਕੇ ਉਹ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਸਨ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਪਰਿਵਾਰਿਕ ਮੈਂਬਰ ਅਤੇ ਪਾਰਟੀ ਦੇ ਤਮਾਮ ਵਰਕਰ ਵੀ ਮੌਜੂਦ ਸਨ। ਇਹ ਵੀ ਪੜ੍ਹੋ:- ਸਾਈਬਰ ਠੱਗਾਂ ਤੋਂ ਬਚਣ ਲਈ ਪੁਲਿਸ ਨੇ ਦਸਿਆ ਨਵਾਂ ਤਰੀਕਾ, ਕੀਤੇ ਭੁੱਲ ਕੇ ਵੀ ਨਾ ਕਰ ਬੈਠਿਓ ਇਹ ਗਲਤੀ MP ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ਨੂੰ ਛੱਡ ਕੇ ਸੰਘਰਸ਼ ਨੂੰ ਕਿਸੇ ਹੋਰ ਰੂਪ ਦੇ ਵਿੱਚ ਲੜਨ। MP ਚੰਨੀ ਨੇ ਕਿਹਾ ਉਹਨਾਂ ਦੀ ਜਾਨ ਬਹੁਤ ਕੀਮਤੀ ਹੈ ਅਤੇ ਭੁੱਖ ਹੜਤਾਲ ਨੂੰ ਛੱਡ ਕੇ ਸੰਘਰਸ਼ ਨੂੰ ਹੋਰ ਕਿਸੇ ਰੂਪ ਦੇ ਵਿੱਚ ਵੀ ਲੜਿਆ ਜਾ ਸਕਦਾ ਹੈ। ਤੁਹਾਨੂੰ ਦਸਦੀਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੀਤੇ 25 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਉਹ ਮਰਨ ਵਰਤ ‘ਤੇ ਬੈਠੇ ਹੋਏ ਹਨ। ਬਜ਼ੁਰਗ ਅਵਸਥਾ ‘ਚ ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਸਿਹਤ ਦਿਨ-ਬ-ਦਿਨ ਨਾਜ਼ੁਕ ਹੁੰਦੀ ਜਾ ਰਹੀ ਹੈ, ਜਿਸ ਤੇ ਸਾਂਸਦ ਚੰਨੀ ਨੇ ਵੀ ਚਿੰਤਾ ਜ਼ਾਹਿਰ ਕੀਤੀ ਹੈ। ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None

About Us

Get our latest news in multiple languages with just one click. We are using highly optimized algorithms to bring you hoax-free news from various sources in India.