NEWS

ਬਟਾਲਾ: 10 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ ਲੜਕੀ ਦੀ ਸੜਕ ਹਾਦਸੇ ਵਿਚ ਮੌਤ

Batala girl died in Canada ਬਟਾਲਾ ਦੇ ਨੇੜਲੇ ਪਿੰਡ ਸੁੱਖਾ ਚਿੜਾ ਤੋਂ ਪੜ੍ਹਾਈ ਲਈ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਦੋ ਹੋਰ ਲੜਕੀਆਂ ਦੀ ਮੌਤ ਵੀ ਹੋਈ ਹੈ ਜਦਕਿ ਦੋ ਲੜਕੇ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸੇ ਦੀ ਕੈਨੇਡੀਅਨ ਪੁਲਿਸ ਨੇ ਵੀ ਪੁਸ਼ਟੀ ਕੀਤੀ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਭਤੀਜੀ ਲਖਵਿੰਦਰ ਕੌਰ ਕੋਮਲ (21) ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਕਰੀਬ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਾਈ ਕਰਨ ਗਈ ਸੀ। ਛੁੱਟੀਆਂ ਹੋਣ ਕਾਰਨ ਉਹ ਆਪਣੇ ਚਾਰ ਹੋਰ ਦੋਸਤਾਂ ਨਾਲ ਕਾਰ ਉਤੇ ਕਿਸੇ ਕੰਮ ਲਈ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ ਵਿਚ ਜਾ ਡਿੱਗੇ। ਇਸ ਹਾਦਸੇ ਵਿਚ ਉਸ ਦੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਲੜਕੀ ਕੋਮਲ ਦੀ ਮੌਤ ਨਾਲ ਪਿੰਡ ਸੁੱਖਾ ਚਿੜ੍ਹਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਪੰਜਾਬੀ ਖਬਰਾਂ / ਖਬਰਾਂ / Punjab / ਬਟਾਲਾ: 10 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਬਟਾਲਾ: 10 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ ਲੜਕੀ ਦੀ ਸੜਕ ਹਾਦਸੇ ਵਿਚ ਮੌਤ Batala girl died in Canada ਹਾਦਸੇ ਦੀ ਕੈਨੇਡੀਅਨ ਪੁਲਿਸ ਨੇ ਵੀ ਪੁਸ਼ਟੀ ਕੀਤੀ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਭਤੀਜੀ ਲਖਵਿੰਦਰ ਕੌਰ ਕੋਮਲ (21) ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਕਰੀਬ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਾਈ ਕਰਨ ਗਈ ਸੀ। ਹੋਰ ਪੜ੍ਹੋ … 1-MIN READ Punjab Last Updated : July 22, 2024, 1:27 pm IST Whatsapp Facebook Telegram Twitter Published By : Gurwinder Singh ਸਬੰਧਤ ਖ਼ਬਰਾਂ ਬਟਾਲਾ ਦੇ ਨੇੜਲੇ ਪਿੰਡ ਸੁੱਖਾ ਚਿੜਾ ਤੋਂ ਪੜ੍ਹਾਈ ਲਈ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਦੋ ਹੋਰ ਲੜਕੀਆਂ ਦੀ ਮੌਤ ਵੀ ਹੋਈ ਹੈ ਜਦਕਿ ਦੋ ਲੜਕੇ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸੇ ਦੀ ਕੈਨੇਡੀਅਨ ਪੁਲਿਸ ਨੇ ਵੀ ਪੁਸ਼ਟੀ ਕੀਤੀ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਭਤੀਜੀ ਲਖਵਿੰਦਰ ਕੌਰ ਕੋਮਲ (21) ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਕਰੀਬ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਾਈ ਕਰਨ ਗਈ ਸੀ। ਇਸ਼ਤਿਹਾਰਬਾਜ਼ੀ ਛੁੱਟੀਆਂ ਹੋਣ ਕਾਰਨ ਉਹ ਆਪਣੇ ਚਾਰ ਹੋਰ ਦੋਸਤਾਂ ਨਾਲ ਕਾਰ ਉਤੇ ਕਿਸੇ ਕੰਮ ਲਈ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ ਵਿਚ ਜਾ ਡਿੱਗੇ। ਇਸ ਹਾਦਸੇ ਵਿਚ ਉਸ ਦੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਲੜਕੀ ਕੋਮਲ ਦੀ ਮੌਤ ਨਾਲ ਪਿੰਡ ਸੁੱਖਾ ਚਿੜ੍ਹਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਇਸ਼ਤਿਹਾਰਬਾਜ਼ੀ Whatsapp Facebook Telegram Twitter Tags: Batala girl died in Canada , road accident in Canada First Published : July 22, 2024, 1:24 pm IST ਹੋਰ ਪੜ੍ਹੋ None

About Us

Get our latest news in multiple languages with just one click. We are using highly optimized algorithms to bring you hoax-free news from various sources in India.