NEWS

ਖੇਤਾਂ ’ਚ ਵਿੱਛੀ ਝੋਨੇ ਦੀ ਪੱਕੀ ਫ਼ਸਲ... ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦਾ ਕੀਤਾ ਡਾਹਢਾ ਨੁਕਸਾਨ

TANDA TEZ BAARISH AUR TUFAN ਹੁਸ਼ਿਆਰਪੁਰ ਦੇ ਦਸੂਹਾ ਮੁਕੇਰੀਆਂ ਵਿੱਚ ਬੀਤੀ ਰਾਤ ਤੇਜ਼ ਹਨੇਰੀ ਤੇ ਝੱਖੜ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਗਈ। ਇਸ ਤੋਂ ਇਲਾਵਾ ਗੰਨੇ ਦੀ ਫ਼ਸਲ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੋਲੋਵਾਲ ਦੇ ਵਸਨੀਕ ਕੈਪਟਨ ਰਸ਼ਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12.30 ਵਜੇ ਤੇਜ਼ ਮੀਂਹ ਪਿਆ ਜਿਸ ਕਾਰਨ ਕਈ ਦਰੱਖਤ ਟੁੱਟ ਗਏ ਅਤੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ | ਇਹ ਵੀ ਪੜ੍ਹੋ: ਲੁਧਿਆਣਾ ਦੇ ਡੀਐੱਮਸੀ ਹਸਪਤਾਲ ਪਹੁੰਚੇ ਪੰਚਾਇਤ ਮੰਤਰੀ… ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਮੌਕੇ ਜਖ਼ਮੀ ਹੋਣ ਵਰਕਰ ਨਾਲ ਮੁਲਾਕਾਤ ਉਨ੍ਹਾਂ ਦੱਸਿਆ ਕਿ ਬਾਸਮਤੀ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਤੇਜ਼ ਹਵਾ ਕਾਰਨ ਪਰਮਲ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਵਾਢੀ ਸ਼ੁਰੂ ਹੋ ਗਈ ਸੀ। ਪਰ ਹੁਣ ਜਦੋਂ ਫਸਲ ਡਿੱਗ ਗਈ ਹੈ ਤਾਂ ਕੰਬਾਈਨ ਮਸ਼ੀਨ ਨਾਲ ਕਟਾਈ ਕਰਨੀ ਔਖੀ ਹੋ ਜਾਵੇਗੀ, ਜਿਸ ਕਾਰਨ ਕਿਸਾਨਾਂ ਦੇ ਖਰਚੇ ਹੋਰ ਵਧ ਜਾਣਗੇ। ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਹੁਣ ਕੜਾਕੇ ਦੀ ਮੌਸਮ ਨੇ ਉਨ੍ਹਾਂ ਦਾ ਲੱਕ ਤੋੜ ਦਿੱਤਾ ਹੈ। ਸਮੂਹ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੁਕਸਾਨ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। 👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None

About Us

Get our latest news in multiple languages with just one click. We are using highly optimized algorithms to bring you hoax-free news from various sources in India.