NEWS

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਤਾਂ ਅਸੀਂ ਸਾਰੇ ਅਸਤੀਫਾ ਦਿਆਂਗੇ: ਗਿਆਨੀ ਰਘਬੀਰ ਸਿੰਘ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕੀਤਾ ਜਾਵੇ: ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਆਪਣਾ ਅਸਤੀਫਾ ਦੇਣਾ ਦੀ ਪੁਸ਼ਟੀ ਕੀਤੀ ਹੈ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰ ਕੇ ਅਸਤੀਫੇ ਬਾਰੇ ਜਾਣਕਾਰੀ ਹਾਸਲ ਦਿੱਤੀ। ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਵਲਟੋਹਾ ਵੱਲੋਂ ਉਨ੍ਹਾਂ ਦੇ ਖਿਲਾਫ ਬੇਬੁਨਿਆਦ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦੇ ਖਿਲਾਫ ਭਾਜਪਾ ਤੇ ਆਰਐਸਐਸ ਦਾ ਦੱਲਾ ਵਰਗੇ ਨੀਚ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥੇਦਾਰ ਵਜੋਂ ਸੇਵਾ ਬਖਸ਼ਣ ਦੇ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਵੀ ਕੀਤੀ ਅਤੇ ਸਿੱਖ ਸੰਗਤ ਤੋਂ ਮੁਆਫੀ ਮੰਗੀ। None

About Us

Get our latest news in multiple languages with just one click. We are using highly optimized algorithms to bring you hoax-free news from various sources in India.