NEWS

INDIA Alliance Meeting: ਗੱਠਜੋੜ ਦੀ ਮੀਟਿੰਗ 'ਚ ਅੱਜ ਆ ਸਕਦਾ ਸੀਟ ਸ਼ੇਅਰਿੰਗ 'ਤੇ ਫੈਸਲਾ, ਨਿਤੀਸ਼ ਕੁਮਾਰ ਵੀ ਬਣ ਸਕਦੇ ਕੋਆਰਡੀਨੇਟਰ

By: Sanjha | Updated at : 13 Jan 2024 09:20 AM (IST) Edited By: Prabhjot Kaur INDIA Alliance Meeting INDIA Alliance Meeting: ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ INDIA ਗੱਠਜੋੜ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਅੱਜ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਇਸ ਮੀਟਿੰਗ 'ਚ ਗੱਠਜੋੜ ਵਿੱਚ ਸ਼ਾਮਲ ਪਾਰਟੀਆਂ ਦੇ ਵੱਡੇ ਲੀਡਰ ਵੀਡੀਓ ਕਾਨਫੰਰਸਿੰਗ ਜ਼ਰੀਏ ਜੁੜਨਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲਾਲੂ ਯਾਦਵ ਅਤੇ ਤੇਜਸਵੀ ਯਾਦਵ, ਸ਼ਿਵ ਸੈਨਾ (ਯੂਟੀਬੀ) ਊਧਵ ਠਾਕਰੇ, ਸੰਜੇ ਰਾਉਤ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਨਿਤੀਸ਼ ਕੁਮਾਰ ਨੂੰ ਕੋਆਰਡੀਨੇਟਰ ਲਗਾਇਆ ਜਾ ਸਕਦਾ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੀਆਂ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਸਕਦੀ ਹੈ। ਬੈਠਕ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਨੇ ਗਠਜੋੜ ਨੂੰ ਝਟਕਾ ਦਿੱਤਾ ਹੈ। ਤ੍ਰਿਣਮੂਲ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗੀ। ਮਮਤਾ ਨੇ ਸੀਟਾਂ ਦੀ ਵੰਡ ਦੇ ਮੁੱਦੇ 'ਤੇ ਪਹਿਲਾਂ ਹੀ ਕਾਂਗਰਸ ਤੋਂ ਦੂਰੀ ਬਣਾਈ ਰੱਖੀ ਹੈ। ਉਹ ਬੰਗਾਲ 'ਚ ਕਾਂਗਰਸ ਨੂੰ 2 ਸੀਟਾਂ ਦੇਣ 'ਤੇ ਅੜੀ ਹੋਈ ਹੈ। ਸੂਤਰਾਂ ਮੁਤਾਬਕ ਮਮਤਾ ਵੀ ਨਿਤੀਸ਼ ਕੁਮਾਰ ਨੂੰ ਗਠਜੋੜ ਦਾ ਕੋਆਰਡੀਨੇਟਰ ਬਣਾਉਣ ਦੀ ਮੰਗ ਤੋਂ ਖੁਸ਼ ਨਹੀਂ ਹੈ। ਤ੍ਰਿਣਮੂਲ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੀਟਿੰਗ ਦੀ ਜਾਣਕਾਰੀ ਕਾਫੀ ਦੇਰ ਨਾਲ ਮਿਲੀ ਅਤੇ ਮਮਤਾ ਦੇ ਪ੍ਰੋਗਰਾਮ ਪਹਿਲਾਂ ਤੋਂ ਹੀ ਤੈਅ ਸਨ। ਇਸ ਕਾਰਨ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੀ। ਰਿਪੋਰਟ ਮੁਤਾਬਕ ਇਹ ਮੀਟਿੰਗ ਕੁਝ ਦਿਨ ਪਹਿਲਾਂ ਹੋਣੀ ਸੀ, ਪਰ ਕਿਸੇ ਕਾਰਨ ਇਹ ਆਖਰੀ ਸਮੇਂ 'ਤੇ ਰੱਦ ਕਰ ਦਿੱਤੀ ਗਈ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਮਤਾ ਬੈਨਰਜੀ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕੀਤਾ ਹੈ। ਦਸੰਬਰ 2023 ਵਿੱਚ ਵੀ ਮਮਤਾ ਗਠਜੋੜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਈ ਸੀ। ਉਦੋਂ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨੇ ਮੀਟਿੰਗ ਦੀ ਜਾਣਕਾਰੀ ਦੋ ਦਿਨ ਪਹਿਲਾਂ ਦਿੱਤੀ ਸੀ। ਅਜਿਹੀ ਸਥਿਤੀ ਵਿੱਚ, ਮੈਂ ਆਪਣੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮਾਂ ਨੂੰ ਰੱਦ ਨਹੀਂ ਕਰ ਸਕਦੀ None

About Us

Get our latest news in multiple languages with just one click. We are using highly optimized algorithms to bring you hoax-free news from various sources in India.