Punjab School Winter Vacation Extend Update: ਠੰਢ ਦਾ ਕਹਿਰ ਪੰਜਾਬ ਸਣੇ ਉੱਤਰ ਭਾਰਤ ਵਿਚ ਜਾਰੀ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਪਿਛਲੇ ਦਿਨੀ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਸਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਹਨ ਅਤੇ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਹੋਰ ਛੁੱਟੀਆਂ ਵਧਾਉਣ ਬਾਰੇ ਵੱਡਾ ਫ਼ੈਸਲਾ ਲੈ ਸਕਦੀ ਹੈ। ਕਿਓਂਕਿ ਚੰਡੀਗੜ੍ਹ ਵਿਚ 11 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਸੀ। ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ ‘ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਰਹੀ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ ‘ਤੇ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਇਕ ਵਾਰ ਫਿਰ ਤਾਪਮਾਨ ‘ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। None
Popular Tags:
Share This Post:
What’s New
Spotlight
Today’s Hot
-
- January 7, 2025
-
- January 7, 2025
-
- January 7, 2025
Featured News
Hockey: ਨਾਬਾਲਗ ਮਹਿਲਾ ਹਾਕੀ ਖਿਡਾਰਨ ਨਾਲ ਬਲਾਤਕਾਰ, ਦੋਸ਼ੀ ਕੋਚ ਗ੍ਰਿਫਤਾਰ
- By Sarkai Info
- January 6, 2025
ਦਸ਼ਮੇਸ਼ ਪਿਤਾ ਜੀ ਦਾ ਪ੍ਰਕਾਸ਼ ਪੁਰਬ, ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
- By Sarkai Info
- January 6, 2025
Latest From This Week
ਮੈਡੀਕਲ ਦੁਕਾਨ 'ਤੇ ਚੋਰਾਂ ਨੇ ਹੱਥ ਕੀਤੇ ਸਾਫ਼, ਪੈਸਿਆਂ ਦੇ ਨਾਲ ਗਲ਼ਾ ਵੀ ਨਹੀਂ ਛੱਡਿਆ
NEWS
- by Sarkai Info
- January 6, 2025
ਹਾਥੀਆਂ ਨੂੰ ਨਹਾਉਂਦੇ ਹੋਏ ਵਾਪਰਿਆ ਹਾਦਸਾ, 22 ਸਾਲ ਦੀ ਕੁੜੀ ਦੀ ਥਾਈਲੈਂਡ 'ਚ ਹੋਈ ਮੌਤ
NEWS
- by Sarkai Info
- January 6, 2025
Subscribe To Our Newsletter
No spam, notifications only about new products, updates.