NEWS

ਪੁਲਿਸ ਵਲੋਂ ਪਿੰਡਾਂ ’ਚ ਫਲੈਗ ਮਾਰਚ... ਪੰਚਾਇਤੀ ਚੋਣਾਂ ’ਚ ਅਮਨ ਕਾਨੂੰਨ ਕਾਇਮ ਰੱਖਣ ਦੇ ਯਤਨ

MANSA Police FLAG MARCH ਮਾਨਸਾ ਜ਼ਿਲ੍ਹੇ ’ਚ ਅੱਜ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਡੀ.ਐਸ.ਪੀ ਬੂਟਾ ਸਿੰਘ ਨੇ ਕੀਤੀ ਜਿਸ ਵਿੱਚ ਸਾਰੇ ਥਾਣਿਆਂ ਦੇ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡੀਐਸਪੀ ਬੂਟਾ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਹੋਣ ਵਾਲੇ ਸਮਾਗਮਾਂ ਵਿੱਚ ਹਰ ਇੱਕ ਨੂੰ ਸ਼ਾਮਲ ਹੋਣਾ ਚਾਹੀਦਾ ਹੈ। ਇਹ ਵੀ ਪੜ੍ਹੋ: ਆਨ-ਲਾਈਨ ਵੇਚੇ ਜਾ ਰਹੇ ਸਨ ਗੁਟਕਾ ਸਾਹਿਬ… SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨ ਨੋਟਿਸ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਗਲਤ ਜਵਾਬ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਇਸ ਵਾਰ 13, 229 ਪੰਚਾਇਤਾਂ ਲਈ ਸਰਪੰਚੀ ਦੇ ਅਹੁਦੇ ਲਈ 52,825 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਹਨ ਜਦਕਿ ਸਾਲ 2018 ਦੀਆਂ ਪੰਚਾਇਤੀ ਚੋਣਾਂ ਮੌਕੇ ਸਰਪੰਚੀ ਦੇ ਅਹੁਦੇ ਲਈ 49,261 ਉਮੀਦਵਾਰ ਸਾਹਮਣੇ ਆਏ ਸਨ। ਮਤਲਬ ਸਾਫ ਹੈ ਕਿ ਐਤਕੀਂ ਸਰਪੰਚੀ ਵਾਸਤੇ ਉਮੀਦਵਾਰਾਂ ਦਾ ਅੰਕੜਾ ਵਧਿਆ ਹੈ। ਹੁਣ ਪੁਲਿਸ ਸਾਹਮਣੇ ਮੁੱਖ ਟੀਚਾ ਇਹ ਹੀ ਹੋਵੇਗਾ ਕਿ ਇਸ ਵਾਰ ਚੋਣਾਂ ਦੌਰਾਨ ਹਿੰਸਾ ਨਾ ਹੋਵੇ ਅਤੇ ਅਮਨ-ਕਾਨੂੰਨ ਨੂੰ ਬਹਾਲ ਰੱਖਿਆ ਜਾ ਸਕੇ। 👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None

About Us

Get our latest news in multiple languages with just one click. We are using highly optimized algorithms to bring you hoax-free news from various sources in India.