NEWS

ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਚੱਲੀ ਗੋਲੀ, ਮੰਗੇਤਰ ਦੀ ਫੋਟੋ ਵਾਇਰਲ ਕਰਨ ਦਾ ਹੈ ਮਾਮਲਾ, ਦੋ ਨੂੰ ਕੀਤਾ ਕਾਬੂ

ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਚੱਲੀ ਗੋਲੀ, ਮੰਗੇਤਰ ਦੀ ਫੋਟੋ ਵਾਇਰਲ ਕਰਨ ਦਾ ਹੈ ਮਾਮਲਾ ਮੋਹਾਲੀ, ਮਨੋਜ ਰਾਠੀ ਮੋਹਾਲੀ ਪੁਲਿਸ ਦੇ ਹੱਥ ਉਸ ਸਮੇਂ ਇੱਕ ਵੱਡੀ ਕਾਮਯਾਬੀ ਲੱਗੀ। ਜਦੋਂ ਮਾਮੂਲੀ ਗੱਲ ਤੇ ਬਹਿਸਬਾਜ਼ੀ ਦੌਰਾਨ ਗੋਲੀਆਂ ਚਲਾਉਣ ਤੋਂ ਬਾਅਦ ਇੱਕ ਸ਼ਖਸ ਮੌਕੇ ਤੋਂ ਫਰਾਰ ਹੋ ਗਿਆ ਤੇ ਹੁਣ ਪੁਲਿਸ ਨੇ ਉਹਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਨਿਵਾਸੀ ਗੁਰਦਾਸਪੁਰ ਦੇ ਵੱਲੋਂ ਇੱਕ ਲੜਕੀ ਦੀ ਫੋਟੋ ਨੂੰ ਸੋਸ਼ਲ ਮੀਡੀਆ ਦੇ ਉੱਤੇ ਪੋਸਟ ਕਰ ਦਿੱਤਾ ਗਿਆ ਸੀ। ਜਦੋਂ ਉਸ ਲੜਕੀ ਦੇ ਮੰਗੇਤਰ ਨੂੰ ਇਸ ਗੱਲ ਬਾਰੇ ਪਤਾ ਲੱਗਿਆ ਤਾਂ ਉਸਨੇ ਮੋਹਾਲੀ ਦੇ ਵਿੱਚ ਬਿਕਰਮਜੀਤ ਨੂੰ ਗੱਲਬਾਤ ਦੇ ਲਈ ਬੁਲਾਇਆ ਤਾਂ ਉੱਥੇ ਦੋਵਾਂ ਦੇ ਵਿਚਕਾਰ ਕਾਫੀ ਜ਼ਿਆਦਾ ਬਹਿਸ ਹੋ ਗਈ ਤੇ ਬਿਕਰਮਜੀਤ ਨੇ ਆਪਣੇ ਦੋ ਦੋਸਤਾਂ ਦੇ ਨਾਲ ਮਿਲ ਕੇ ਉਸ ਤੇ ਗੋਲੀ ਚਲਾ ਦਿੱਤੀ। ਹਾਲਾਂਕਿ ਜਿਸ ਦੇ ਵਿੱਚ ਉਹ ਵਾਲ ਵਾਲ ਬਚ ਗਿਆ ਤੇ ਉਸ ਦੇ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਹੁਣ ਦੋ ਦੋਸ਼ੀਆਂ ਨੂੰ ਕਾਬੂ ਕਰ ਰਿਹਾ ਹੈ। ਜਦਕਿ ਬਿਕਰਮਜੀਤ ਸਿੰਘ ਦੀ ਭਾਲ ਪੁਲਿਸ ਦੇ ਵੱਲੋਂ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਦੋਵਾਂ ਦੀ ਪਹਿਚਾਨ ਗੁਰਪ੍ਰੀਤ ਸਿੰਘ ਨਿਵਾਸੀ ਲੁਧਿਆਣਾ ਤਰਨਦੀਪ ਸਿੰਘ ਨਿਵਾਸੀ ਲੁਧਿਆਣਾ ਵਜੋਂ ਹੋਈ ਹੈ। ਇਹ ਵੀ ਪੜ੍ਹੋ: ਕਿਤੇ ਤੁਸੀਂ ਵੀ ਤਾਂ ਨਹੀਂ ਬਣਵਾ ਰਹੇ ਆਪਣੇ ਬੱਚੇ ਦੀ APAAR ID, ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ… ਫਿਲਹਾਲ ਪੁਲਿਸ ਬਿਕਰਮਜੀਤ ਸਿੰਘ ਦੀ ਭਾਲ ਕਰ ਰਹੀ ਹੈ ਅਤੇ ਇਹਨਾਂ ਦੇ ਕੋਲੋਂ ਪੁਲਿਸ ਨੂੰ ਤਿੰਨ ਨਾਜਾਇਜ਼ ਪਿਸਤੌਲ ਵੀ ਬਰਾਮਦ ਹੋਏ ਹਨ। ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None

About Us

Get our latest news in multiple languages with just one click. We are using highly optimized algorithms to bring you hoax-free news from various sources in India.