NEWS

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ, SGPC ਨੇ ਤਿਆਰੀਆਂ ਕੀਤੀਆਂ ਮੁਕੰਮਲ, ਲਾਈਟਾਂ ਦੇ ਨਾਲ ਸਜੇਗੀ ਗੁਰੂ ਦੀ ਨਗਰੀ

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮ-ਧਾਮ ਦੇ ਨਾਲ ਮਨਾਇਆ ਜਾਵੇਗਾ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋਰਾ-ਸ਼ੋਰਾਂ ਦੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ SGPC ਦੇ ਵੱਲੋਂ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਅੰਮ੍ਰਿਤਸਰ ਦੇ ਮੁੱਖ ਸਥਾਨਾਂ ਨੂੰ ਵੀ ਰੰਗ-ਬਿਰੰਗੀਆਂ ਲਾਈਟਾਂ ਦੇ ਨਾਲ ਰੁਸ਼ਨਾਇਆ ਜਾਵੇਗਾ। ਅੰਮ੍ਰਿਤਸਰ ਦੇ ਗੋਲਡਨ ਗੇਟ ਅਤੇ ਬੱਸ ਸਟੈਂਡ ਵਿਖੇ ਵੀ ਸੁੰਦਰ ਲਾਈਟਾਂ ਦੇ ਨਾਲ ਸਜਾਵਟ ਕੀਤੀ ਗਈ ਹੈ। ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵੀ ਰੰਗ-ਬਿਰੰਗੇ ਫੁੱਲਾਂ ਦੇ ਨਾਲ ਸੁਸ਼ੋਭਿਤ ਕੀਤਾ ਜਾਵੇਗਾ ਅਤੇ ਇਹ ਨਜ਼ਾਰਾ ਆਪਣੇ ਆਪ ਦੇ ਵਿੱਚ ਅਦਭੁੱਤ ਹੋਵੇਗਾ। ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ 19 ਅਕਤੂਬਰ ਨੂੰ ਮਨਾਇਆ ਜਾਵੇਗਾ ਅਤੇ ਠੀਕ ਇੱਕ ਦਿਨ ਪਹਿਲਾਂ 18 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਦੇ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਪੁਰਬ ਦੇ ਗੁਰਮਤਿ ਸਮਾਗਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੇ ਵੱਲੋਂ ਸੇਵਾਦਾਵਾਂ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਦੇ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਾਡੇ ਦੇਸ਼ਾਂ ਵਿਦੇਸ਼ਾਂ ਤੋਂ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੀਆਂ ਹਨ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਰੌਣਕਾਂ ਦੇਖਣ ਨੂੰ ਮਿਲਣਗੀਆਂ ਅਤੇ ਇਸ ਮੁਕੱਦਸ ਦਿਹਾੜੇ ਮੌਕੇ ਪਵਨ ਜਲੂ ਸਜਾਏ ਜਾਣਗੇ ਅਤੇ ਸ਼ਾਮ ਦੇ ਸਮੇਂ ਸ੍ਰੀ ਸੋਧਰ ਰਹਿਰਾਸ ਸਾਹਿਬ ਦੇ ਪਾਠ ਦੇ ਉਪਰੰਤ ਅਸਮਾਨ ਦੇ ਵਿੱਚ ਮਨਮੋਹਕ ਆਤਿਸ਼ਬਾਜੀ ਦਾ ਨਜ਼ਾਰਾ ਵੀ ਦੇਖਣ ਨੂੰ ਮਿਲੇਗਾ। 👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None

About Us

Get our latest news in multiple languages with just one click. We are using highly optimized algorithms to bring you hoax-free news from various sources in India.