NEWS

ਸਿੱਖ ਆਗੂ ਦਾ ਹਫਤੇ ਬਾਅਦ ਕੀਤਾ ਸਸਕਾਰ, ਦੀਪ ਸਿੱਧੂ ਦਾ ਸੀ ਕਰੀਬੀ, ਹਜੇ ਤੱਕ ਨਹੀਂ ਪਤਾ ਲੱਗਿਆ ਕਿਸ ਨੇ ਚਲਾਈਆਂ ਸੀ ਗੋਲੀਆਂ

ਫਰੀਦਕੋਟ ‘ਚ ਬੀਤੇ ਦਿਨੀਂ ਇੱਕ ਸਿੱਖ ਆਗੂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਈ ਸਿੱਖ ਜਥੇਬੰਦੀਆਂ ਦੇ ਵਿੱਚ ਇਸ ਮਾਮਲੇ ਨੂੰ ਲੈ ਕੇ ਰੋਸ ਸੀ ਅਤੇ ਉਹਨਾਂ ਦੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਸੀ। ਫਰੀਦਕੋਟ ਦੇ ਪਿੰਡ ਹਰੀ ਨੋਂ ਦੇ ਵਾਸੀ ਗੁਰਪ੍ਰੀਤ ਸਿੰਘ ਹਰੀ ਦੀ ਬੀਤੇ ਹਫਤੇ ਕੁਝ ਸਾਨੂੰ ਬਚਾਤੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀਪ ਸਿੱਧੂ ਦਾ ਕਰੀਬੀ ਸੀ ਜਿਸਦਾ ਕਿ ਅਣਪਛਾਤੇ ਨੌਜਵਾਨਾਂ ਦੇ ਵੱਲੋਂ ਗੋਲੀਆਂ ਮਾਰ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਇਸ ਹੱਤਿਆ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਵੱਲੋਂ ਰੋਸ ਕੀਤਾ ਗਿਆ ਅਤੇ ਉਹਨਾਂ ਦੇ ਵੱਲੋਂ ਇਸ ਧੱਕੇ ਦਿੱਤਾ ਗਿਆ ਸੀ ਵੀ ਜਿੰਨੀ ਦੇਰ ਸਾਨੂੰ ਇਨਸਾਫ ਨਹੀਂ ਮਿਲਦਾ ਉਨ੍ਹੀਂ ਦੇਰ ਤੱਕ ਗੁਰਪ੍ਰੀਤ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਉਸ ਦਾ ਪੋਸਟਮਾਰਟਮ ਕਰਵਾਇਆ ਜਾਏਗਾ। ਅਜ ਇੱਕ ਹਫਤੇ ਦੇ ਬਾਅਦ ਸਿੱਖ ਜਥੇਬੰਦੀਆਂ ਅਤੇ ਪੁਲਿਸ ਦੇ ਵਿਚਾਲੇ ਸਹਿਮਤੀ ਹੋਈ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਅਸੀਂ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ ਅਤੇ ਅਤੇ ਹੁਣ ਪੁਲਿਸ ਇਸ ਸਬੰਧੀ ਜਾਂਚ ਕਰਦੇ ਹੋਏ ਕਾਫੀ ਨੇੜੇ ਪਹੁੰਚ ਚੁੱਕੀ ਹੈ ਅਤੇ ਜਲਦ ਹੀ ਉਹਨਾਂ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਪੁਲਿਸ ਅਤੇ ਸਿੱਖ ਜਥੇਬੰਦੀਆਂ ਦੇ ਵਿਚਾਲੇ ਬੜੀ ਸਹਿਮਤੀ ਤੋਂ ਬਾਅਦ ਅੱਜ ਗੁਰਪ੍ਰੀਤ ਹਰੀ ਨੋਂ ਦਾ ਅੰਤਿਮ ਸਸਕਾਰ ਦੇ ਪਿੰਡ ਹਰੀ ਨੋਂ ਵਿਖੇ ਕੀਤਾ ਗਿਆ। ਇਸ ਮੌਕੇ ਮ੍ਰਿਤਕ ਗੁਰਪ੍ਰੀਤ ਦੇ ਭਰਾ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਨੇ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਗੁਰਪ੍ਰੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਇੱਕ ਹਫਤੇ ਦੇ ਬਾਅਦ ਉਸਦਾ ਅੰਤਿਮ ਸਸਕਾਰ ਕੀਤਾ ਗਿਆ। 👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None

About Us

Get our latest news in multiple languages with just one click. We are using highly optimized algorithms to bring you hoax-free news from various sources in India.