NEWS

ਸਰਕਾਰੀ ਦਫ਼ਤਰ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਜਤਿੰਦਰ ਮੋਹਨ, ਪਠਾਨਕੋਟ: ਪਠਾਨਕੋਟ (Pathankot) ਜ਼ਿਲ੍ਹੇ ‘ਚ ਜਿੱਥੇ ਹਰ ਰੋਜ਼ ਵੱਖ-ਵੱਖ ਥਾਵਾਂ ‘ਤੇ ਸ਼ੱਕੀ ਨਜ਼ਰ ਆਉਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਕੁਝ ਸ਼ਰਾਰਤੀ ਅਨਸਰ ਇਸ ਦਾ ਨਾਜਾਇਜ਼ ਫਾਇਦਾ ਉਠਾ ਕੇ ਹੋਰ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ | ਅਜਿਹਾ ਹੀ ਇਕ ਮਾਮਲਾ ਪਠਾਨਕੋਟ ਦੇ ਢਾਕੀ ਰੋਡ ‘ਤੇ ਦੇਖਣ ਨੂੰ ਮਿਲਿਆ, ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਪਾਕਿਸਤਾਨ (Pakistan) ਜ਼ਿੰਦਾਬਾਦ ਦੇ ਪੋਸਟਰ ਸੁੱਟੇ ਗਏ, ਜਿਸ ‘ਤੇ ਸਰਕਾਰੀ ਦਫਤਰ ਨੂੰ ਉਡਾਉਣ ਤੋਂ ਇਲਾਵਾ ਕਈ ਹੋਰ ਥਾਵਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ ਹੈ। ਇੰਨਾ ਹੀ ਨਹੀਂ ਇਕ ਕਾਰ ਦੇ ਸ਼ੀਸ਼ੇ ਵੀ ਤੋੜੇ ਹੋਏ ਸਨ,ਅਤੇ ਜਦ ਇਹ ਲੋਕ ਕਾਰ ਦੇ ਸ਼ੀਸ਼ੇ ਤੋੜ ਕੇ ਮੌਕੇ ਤੋਂ ਫ਼ਰਾਰ ਹੋ ਰਹੇ ਸਨ ਤਾਂ ਇਕ ਵਿਅਕਤੀ ਨੇ ਉਨ੍ਹਾਂ ਨੂੰ ਦੇਖ ਲਿਆ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਇਸ ਮਾਮਲੇ ‘ਤੇ ਬਾਰੀਕੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਪਠਾਨਕੋਟ ਪੁਲਿਸ ਨੇ ਤੁਰੰਤ ਅਤੇ ਰਣਨੀਤਕ ਜਵਾਬੀ ਕਾਰਵਾਈ ਕਰਦੇ ਹੋਏ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ। ਐਸ.ਐਸ.ਪੀ ਪਠਾਨਕੋਟ ਨੇ ਦੱਸਿਆ ਕਿ 20 ਜੁਲਾਈ ਦੀ ਸਵੇਰ ਨੂੰ ਸੂਚਨਾ ਮਿਲੀ ਸੀ ਕਿ ਪਠਾਨਕੋਟ ਦੇ ਢਾਕੀ ਰੋਡ ‘ਤੇ ਇੱਕ ਇਨੋਵਾ ਗੱਡੀ ਦੀ ਭੰਨਤੋੜ ਕੀਤੀ ਗਈ ਹੈ ਅਤੇ ਕੁਝ ਸ਼ਰਾਰਤੀ ਪੋਸਟਰ ਲਗਾ ਕੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਵੀ ਪੜ੍ਹੋ: ਨੌਜਵਾਨ ਦਾ ਵਾਤਾਵਰਣ ਲਈ ਅਥਾਹ ਪਿਆਰ, ਲੱਖਾਂ ਦੀ ਨੌਕਰੀ ਛੱਡ ਲਾਉਣ ਲੱਗਾ ਬੂਟੇ ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇੱਕ ਸਥਾਨਕ ਨਿਵਾਸੀ ਨਿਤਿਨ ਮਹਾਜਨ ਨੇ ਆਪਣੇ ਘਰ ਦੇ ਬਾਹਰ ਸ਼ੱਕੀ ਆਵਾਜ਼ਾਂ ਸੁਣਨ ਦੀ ਸੂਚਨਾ ਦਿੱਤੀ ਸੀ ਅਤੇ ਕੁਝ ਪੋਸਟਰਾਂ ਦਾ ਵੀ ਜ਼ਿਕਰ ਕੀਤਾ ਸੀ, ਜਿਸ ‘ਤੇ ‘‘ਪਾਕਿਸਤਾਨ ਜ਼ਿੰਦਾਬਾਦ’’ ਦੇ ਨਾਅਰੇ ਲਿਖੇ ਹੋਏ ਸਨ। ਜਦੋਂ ਪੁਲਿਸ ਨੇ ਇਸ ਬਾਰੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਸਾਰਾ ਮਾਮਲਾ ਇਨੋਵਾ ਕਾਰ ਨਾਲ ਸਬੰਧਤ ਹੈ ਅਤੇ ਇਹ ਪੋਸਟਰ ਨਿਤਿਨ ਮਹਾਜਨ ਨੇ ਹੀ ਇਨੋਵਾ ਗੱਡੀ ਦੇ ਅੱਗੇ ਸੁੱਟੇ ਗਏ ਸਨ ਤਾਂ ਜੋ ਪੁਲਿਸ ਜਾਂਚ ਦੇ ਸਮੇਂ ਇਸ ਗੱਡੀ ਨੂੰ ਇੱਥੋਂ ਚੁੱਕ ਕੇ ਲੈ ਜਾਵੇ।ਜਿਸ ਤੋਂ ਬਾਅਦ ਪੁਲਿਸ ਨੇ ਨਿਤਿਨ ਮਹਾਜਨ ਨੂੰ ਦਹਿਸ਼ਤ ਫੈਲਾਉਣ ਦੇ ਜੁਰਮ ਵਿੱਚ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। None

About Us

Get our latest news in multiple languages with just one click. We are using highly optimized algorithms to bring you hoax-free news from various sources in India.