NEWS

ਜਿਹੜੇ ਅਕਾਲ ਤਖ਼ਤ ਸਾਹਿਬ ਦਾ ਹੁਕਮ ਨਹੀਂ ਮੰਨਦੇ ਲੋਕ ਉਨ੍ਹਾਂ ਨੂੰ ਮੂੰਹ ਨਾ ਲਾਉਣ- ਬੀਬੀ ਜਗੀਰ ਕੌਰ

'ਜਿਹੜੇ ਅਕਾਲ ਤਖ਼ਤ ਸਾਹਿਬ ਦਾ ਹੁਕਮ ਨਹੀਂ ਮੰਨਦੇ ਲੋਕ ਉਨ੍ਹਾਂ ਨੂੰ ਮੂੰਹ ਨਾ ਲਾਉਣ' ਕਪੂਰਥਲਾ, ਸੰਦੀਪ ਓਬਰਾਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਬਿਆਨ ਦੇ ਉੱਤੇ ਹੁਣ ਸਿਆਸਤ ਭੱਖਣੀ ਵੀ ਸ਼ੁਰੂ ਹੋ ਚੁੱਕੀ ਹੈ। ਇਸੀ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੇ ਵੱਲੋਂ ਵੀ ਸਵਾਲ ਚੁੱਕੇ ਗਏ ਹਨ। ਉਹਨਾਂ ਦਾ ਕਹਿਣਾ ਹੈ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਇਹ ਫੈਸਲਾ ਹੋਇਆ ਸੀ। ਕਿ ਜਲਦ ਤੋਂ ਜਲਦ ਅਕਾਲੀ ਦਲ ਦੇ ਆਗੂਆਂ ਦੇ ਅਸਤੀਫੇ ਪ੍ਰਵਾਨ ਕੀਤੇ ਜਾਣ ਉਹ ਹਾਲੇ ਤੱਕ ਕਿਉਂ ਨਹੀਂ ਹੋਏ। ਇਹ ਸਿੱਧੇ ਸ਼ਬਦਾਂ ਦੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ।ਅਜਿਹੇ ਲੋਕ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦੇ ਹਨ। ਉਹਨਾਂ ਲੋਕਾਂ ਨੂੰ ਵੀ ਕਿਸੇ ਨੂੰ ਵੀ ਮੂੰਹ ਨਹੀਂ ਲਗਾਉਣਾ ਚਾਹੀਦਾ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਜੋ ਕਿਰਦਾਰ ਕੁਸ਼ੀ ਕੀਤੀ ਜਾ ਰਹੀ ਹੈ। ਉਸਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਨਹੀਂ ਹੋਣਾ ਚਾਹੀਦਾ ਜੋ ਕਮੇਟੀ ਬਣਾਈ ਗਈ ਹੈ। ਉਸ ਨੂੰ ਹੀ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਬਾਕੀ ਤੁਹਾਡੇ ਦੇ ਵੱਲੋਂ ਲਗਾਤਾਰ ਮਿਲ ਕੇ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਸੀ। ਕਿ ਉਹਨਾਂ ਨੇ ਤਿੰਨ ਦਿਨ ਦਾ ਜੋ ਸਮਾਂ ਦਿੱਤਾ ਸੀ ਉਹ ਕਿਤੇ ਵਧ ਕੇ ਕਈ ਦਿਨਾਂ ਦੇ ਵਿੱਚ ਹੋ ਚੁੱਕਾ ਹੈ ਪ੍ਰੰਤੂ ਹਾਲੇ ਤੱਕ ਅਸਤੀਫੇ ਪ੍ਰਵਾਨ ਕਰਨ ਦੀ ਕੋਈ ਵੀ ਗੱਲ ਸਾਹਮਣੇ ਨਹੀਂ ਆਈ। ਇਹ ਵੀ ਪੜ੍ਹੋ: ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿਆਰ ਕਰਵਾਈ ਪਾਲਕੀ ਵਾਲੀ ਗੱਡੀ ਜਿਸ ਕਾਰਨ ਉਹਨਾਂ ਨੇ ਕਿਹਾ ਕਿ ਜਲਦ ਤੋਂ ਜਲਦ ਜੋ ਹੁਕਮ ਸਿੰਘ ਸਾਹਿਬ ਵੱਲੋਂ ਕੀਤੇ ਗਏ ਹਨ ਉਹ ਮੰਨ ਕੇ ਅਸਤੀਫੀਆਂ ਨੂੰ ਪ੍ਰਵਾਨ ਕਰ ਲੈਣਾ ਚਾਹੀਦਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕੀਤਾ ਜਾ ਸਕੇ। ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None

About Us

Get our latest news in multiple languages with just one click. We are using highly optimized algorithms to bring you hoax-free news from various sources in India.