Kapurthala theft news ਕਪੂਰਥਲਾ ਦੇ ਪਿੰਡ ਨਵਾਂ ਪਿੰਡ ਭੱਠਾ ਵਿਖੇ ਦੋ ਚੋਰਾਂ ਨੇ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੀ ਘਟਨਾ ਵਾਪਰੀ ਹੈ। ਹਾਲਾਂਕਿ ਇਹ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ ਹੈ। ਜਿਸ ਕਾਰਨ ਮੁਲਜ਼ਮਾਂ ਦੀ ਪਛਾਣ ਵੀ ਹੋ ਗਈ ਹੈ। ਇਹ ਵੀ ਪੜ੍ਹੋ: ਭਗੌੜਾ ਪਾਸਟਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ… ਭੂਤ ਕੱਢਣ ਦੇ ਨਾਮ ’ਤੇ ਲੈ ਲਈ ਸੀ ਸ਼ਖ਼ਸ ਦੀ ਜਾਨ ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ‘ਚ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਗੱਲ ਦੀ ਪੁਸ਼ਟੀ ਤਫ਼ਤੀਸ਼ੀ ਅਫ਼ਸਰ ਏਐਸਆਈ ਰਜਿੰਦਰ ਕੁਮਾਰ ਨੇ ਵੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਵਾਂ ਪਿੰਡ ਭੱਠਾ ਦੇ ਗੁਰਦੁਆਰਾ ਸਾਹਿਬ ਦੇ ਪਾਠੀ ਸੇਵਾਦਾਰ ਮਨਜੀਤ ਸਿੰਘ ਨੇ ਕੇ.ਐਨ.ਆਈ ਪੁਲੀਸ ਨੂੰ ਦੱਸਿਆ ਕਿ ਉਹ ਪਿਛਲੇ 21 ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿੱਚ ਪਾਠੀ ਵਜੋਂ ਸੇਵਾ ਨਿਭਾਅ ਰਿਹਾ ਹੈ। 19 ਅਗਸਤ ਨੂੰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਸੇਵਾ ਨਿਭਾਉਣ ਤੋਂ ਬਾਅਦ ਉਹ ਆਪਣੇ ਘਰ ਚਲਾ ਗਿਆ। ਜਦੋਂ ਉਹ ਅਗਲੇ ਦਿਨ ਸਵੇਰੇ 5 ਵਜੇ ਗੁਰਦੁਆਰਾ ਸਾਹਿਬ ਆਇਆ ਤਾਂ ਦੇਖਿਆ ਕਿ ਮੁੱਖ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਜਦੋਂ ਉਹ ਪਿੰਡ ਵਾਸੀਆਂ ਸਮੇਤ ਅੰਦਰ ਗਿਆ ਤਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਕੋਈ ਨੁਕਸਾਨ ਨਹੀਂ ਹੋਇਆ। 👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। None
Popular Tags:
Share This Post:
What’s New
Spotlight
Today’s Hot
-
- August 27, 2024
-
- August 27, 2024
-
- August 27, 2024
UKG 'ਚ ਪੜ੍ਹਦੀ ਬੱਚੀ ਨੂੰ ਸਕੂਲ 'ਚ ਆਇਆ ਹਾਰਟ ਅਟੈਕ, ਹਸਪਤਾਲ ਲਿਜਾਂਦੇ ਸਮੇਂ ਮੌਤ
- By Sarkai Info
- August 27, 2024
Featured News
Latest From This Week
ਸੁਖਬੀਰ ਤੇ ਮਨਪ੍ਰੀਤ ਬਾਦਲ ਇੱਕ ਹਨ...ਮੇਰੇ ਬਿਆਨ ਦੀ ਪੁਸ਼ਟੀ ਹੋਈ, ਬੋਲੇ ਰਾਜਾ ਵੜਿੰਗ
NEWS
- by Sarkai Info
- August 26, 2024
Subscribe To Our Newsletter
No spam, notifications only about new products, updates.